Punjab

CM Mann ਦੀ ਸਿਹਤ ‘ਚ ਸੁਧਾਰ, ਭਗਵੰਤ ਮਾਨ ਦੀ ਮਾਂ ਤੇ ਮਨੀਸ਼ ਸਿਸੋਦੀਆ ਹਸਪਤਾਲ ਮਿਲਣ ਪਹੁੰਚੇ

ਐਸਏਐਸ ਨਗਰ, 6 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰ ਲਿਆ ਗਿਆ ਸੀ। ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਣ ਹਾਲਤ ਬਹੁਤ ਠੀਕ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸਲਾਹ ਮੁਤਾਬਕ ਇਕ-ਦੋ ਦਿਨ ਉਨ੍ਹਾਂ ਨੂੰ ਹਸਪਤਾਲ ਰੱਖਣਾ ਪਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭਾਵੇਂ ਹਸਪਤਾਲ ਵਿੱਚ ਹਨ, ਪਰ ਅਜੇ ਵੀ ਪੰਜਾਬ ਬਾਰੇ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਬਾਰੇ ਹੀ ਗੱਲ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਪਾਣੀ ਦੇ ਉਤਰਨ ਤੋਂ ਬਾਅਦ ਦੀ ਸਥਿਤੀ ਤੋਂ ਚਿੰਤਿਤ ਹਨ ਅਤੇ ਉਹਨਾਂ ਕਿਹਾ ਕਿ ਉਹ ਹਸਪਤਾਲ ਤੋਂ ਹੀ ਅਫਸਰਾਂ ਨਾਲ ਰਾਬਤਾ ਕਰਕੇ ਪਾਣੀ ਦੇ ਉਤਰਨ ਤੋਂ ਬਾਅਦ ਦੀ ਸਥਿਤੀ ਤੇ ਕਾਬੂ ਪਾਉਣ ਲਈ ਵਿਉਂਤਬੰਦੀ ਕਰ ਰਹੇ ਹਨ।

Related Articles

Leave a Reply

Your email address will not be published. Required fields are marked *

Back to top button