Punjab

DC ਨੇ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤੱਕ ਮੁਕੰਮਲ ਬੰਦ ਕਰਨ ਦੇ ਦਿੱਤੇ ਆਦੇਸ਼, ਜਾਣੋ ਵਜ੍ਹਾ

ਫ਼ਾਜ਼ਿਲਕਾ, 7 ਮਈ- ਫਾਜ਼ਿਲਕਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਮੁਕੰਮਲ ਬੰਦ ਕਰਨੇ ਦੇ ਆਦੇਸ਼ ਜਾਰੀ ਕੀਤੇ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਸਮੂਹ ਸਕੂਲ ਮੁੱਖੀ ਸਰਕਾਰੀ/ਏਡਿਡ/ਪ੍ਰਾਈਵੇਟ ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਸਾਰੇ ਸਕੂਲ ਅਗਲੇ ਹੁਕਮ ਤੱਕ ਬੰਦ ਰਹਿਣਗੇ ਦੇ ਆਦੇਸ਼ ਜਾਰੀ ਹੋਏ ਹਨ।ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ, ਪਰ ਇਹ ਕਦਮ ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਦੇ ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਜਿਵੇਂ ਹੀ ਕੋਈ ਹੋਰ ਨਵਾਂ ਆਰਡਰ ਮਿਲੇਗਾ, ਸਕੂਲਾਂ ਨੂੰ ਸੂਚਿਤ ਕੀਤਾ ਜਾਵੇਗਾ। ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਬਿਨਾਂ ਪਹਿਲਾਂ ਇਜਾਜ਼ਤ ਦੇ ਆਪਣਾ ਸਟੇਸ਼ਨ ਨਾ ਛੱਡਣ।

Related Articles

Leave a Reply

Your email address will not be published. Required fields are marked *

Back to top button