Punjab

DC ਵਲੋਂ ਘਰਾਂ ‘ਚ ਬਿਠਾਏ ਕਿਰਾਏਦਾਰਾਂ ਤੇ ਘਰੇਲੂ ਨੌਕਰਾਂ ਨੂੰ ਲੈ ਕੇ ਜਾਰੀ ਹੋ ਗਿਆ ਹੁਕਮ

ਹੁਕਮ ਨਾ ਮੰਨਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਮੋਗਾ, 5 ਜੁਲਾਈ : ਡੀਸੀ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖ਼ਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਕਾਰਵਾਈ

ਡੀਸੀ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿਚ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਨ੍ਹਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ਼ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜ਼ਰੂਰੀ ਹੈ।

Related Articles

Leave a Reply

Your email address will not be published. Required fields are marked *

Back to top button