
ਨਵੀਂ ਦਿੱਲੀ, 12 ਮਈ- ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਸਰਹੱਦ ‘ਤੇ ਸ਼ਾਂਤੀ ਹੈ। ਅੱਜ ਦੋਵਾਂ ਦੇਸ਼ਾਂ ਦੇ ਡੀਜੀਐਮਓ ਇਸ ਜੰਗਬੰਦੀ ‘ਤੇ ਚਰਚਾ ਕਰਨਗੇ। ਇਸ ਚਰਚਾ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਿਵਾਸ ‘ਤੇ ਇੱਕ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਤਿੰਨਾਂ ਫੌਜਾਂ ਦੇ ਮੁਖੀ ਅਤੇ ਕਈ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ।
ਰਾਜਨਾਥ ਸਿੰਘ ਅਤੇ ਡੋਭਾਲ ਵੀ ਪਹੁੰਚੇ
ਜੰਗਬੰਦੀ ਅਤੇ ਡੀਜੀਐਮਓ ਦੀ ਗੱਲਬਾਤ ਸਬੰਧੀ ਇਸ ਮੀਟਿੰਗ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰਧਾਨ ਮੰਤਰੀ ਮੋਦੀ ਦੇ ਸਰਕਾਰੀ ਨਿਵਾਸ 7 ਲੋਕ ਕਲਿਆਣ ਮਾਰਗ ਪਹੁੰਚੇ ਹਨ।



