Punjab

GNDU ’ਚ PhD ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌਤ, ਹੋਸਟਲ ਦੇ ਬਾਥਰੂਮ ’ਚੋਂ ਮਿਲੀ ਲਾਸ਼

ਅੰਮ੍ਰਿਤਸਰ, 28 ਅਪਰੈਲ-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਪੀਐੱਚਡੀ ਦੇ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਬਾਥਰੂਮ ’ਚੋਂ ਮਿਲੀਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ (32) ਆਪਣੇ ਭਰਾ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਪੀਐੱਚਡੀ ਦੀ ਕਰ ਰਿਹਾ ਸੀ ਤੇ ਉੱਥੇ ਹੋਸਟਰ ’ਚ ਰਹਿੰਦਾ ਸੀ। ਹੋਸਟਲ ’ਚ ਰਹਿੰਦੇ ਹੋਰ ਵਿਦਿਆਰਥੀਆਂ ਮੁਤਾਬਕ ਸ਼ਨਿਚਰਵਾਰ ਨੂੰ ਹਰਪ੍ਰੀਤ ਸਿੰਘ ਬਾਥਰੂਮ ਗਿਆ ਸੀ ਤੇ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ। ਫਿਰ ਕਿਸੇ ਤਰ੍ਹਾਂ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਏਸੀਪੀ ਸ਼ਿਵ ਦਰਸ਼ਨ ਮੁਤਾਬਕ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ

Related Articles

Leave a Reply

Your email address will not be published. Required fields are marked *

Back to top button