Punjab

High Court ਨੇ 50 ਬੰਬਾਂ ਵਾਲੇ ਬਿਆਨ ‘ਚ ਪੰਜਾਬ ਪੁਲਿਸ ਨੂੰ ਪਾਈ ਝਾੜ

ਕਿਹਾ: ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 7 ਮਈ-ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਅਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੇ ਇਕ ਬਿਆਨ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ‘ਤੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ। ਬਾਜਵਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਬਾਜਵਾ ਜਾਂਚ ਵਿਚ ਸਹਿਯੋਗ ਦੇ ਰਹੇ ਹਨ, ਪਰ ਪੁਲਿਸ ਉਨ੍ਹਾਂ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪਰੇਸ਼ਾਨ ਕਰ ਰਹੀ ਹੈ। ਇਨ੍ਹਾਂ ਦੇ ਘਰ ਦੇ ਬਾਹਰ 30 ਪੁਲਿਸ ਮੁਲਾਜ਼ਮ ਭੇਜੇ ਗਏ ਹਨ ਤੇ ਕਿਹਾ ਜਾ ਰਿਹਾ ਹੈ ਕਿ ਉਹ ਜਾਂਚ ਵਿਚ ਸ਼ਾਮਲ ਹੋਣ। ਇਹ ਸਾਰਾ ਕੁਝ ਬਿਲਕੁਲ ਗਲਤ ਹੈ।

ਹਾਈਕੋਰਟ ਨੇ ਕਿਹਾ: ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ

ਹਾਈਕੋਰਟ ਨੇ ਅੱਜ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ। ਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪੁਲਿਸ ਜਾਂਚ ਜਾਰੀ ਰੱਖ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀਬਾਜਵਾ ਵੱਲੋਂ ਦਰਜ ਕੀਤੀ ਗਈ ਪਟੀਸ਼ਨ ‘ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਜੋ ਭਾਰਤੀ ਨਿਆਂ ਦੰਡਾਵਲੀ ਦੀ ਧਾਰਾ 353(2) ਅਤੇ 197(1)(ਡੀ) ਦੇ ਤਹਿਤ ਦਰਜ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button