Punjab

ISI ਨੇ ਪੰਜਾਬ ’ਚ ਹਿੰਦੂ-ਸਿੱਖ ਭਾਈਚਾਰਕ ਸਾਂਝ ਖ਼ਤਮ ਕਰਨ ਦੀ ਸਾਜ਼ਿਸ਼ ਰਚੀ, ਪ੍ਰੈੱਸ ਕਾਨਫਰੰਸ ਦੌਰਾਨ ਬੋਲੇ ਬਿਕਰਮ ਸਿੰਘ ਮਜੀਠੀਆ

ਮਜੀਠਾ, 18 ਜਨਵਰੀਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਦੀ ਏਜੰਸੀ ਆਈਐੱਸਆਈ ਨੇ ਪੰਜਾਬ ਵਿਚ ਹਿੰਦੂਸਿੱਖ ਭਾਈਚਾਰਕ ਸਾਂਝ ਵਿਚ ਖਲਲ ਪਾਉਣ ਦੀ ਸਾਜ਼ਿਸ਼ ਰਚੀ ਹੈ ਤੇ ਹਿੰਦੂ ਭਾਈਚਾਰੇ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੇ ਪ੍ਰਮੁੱਖ ਆਗੂਆਂ ਨੂੰ ਗੈਂਗਸਟਰਾਂ ਤੇ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸੰਵੇਦਨਸ਼ੀਲ ਘਟਨਾਕ੍ਰਮ ਪ੍ਰਤੀ ਅੱਖਾਂ ਮੀਟ ਕੇ ਬੈਠੇ ਹਨ। ਮਜੀਠਾ ਹਲਕੇ ਵਿਚ ਸਾਬਕਾ ਚੇਅਰਮੈਨ ਪੱਪੂ ਜੈਂਤੀਪੁਰ ਤੇ ਪ੍ਰਮੁੱਖ ਵਕੀਲ ਅਮਨਦੀਪ ਕੁਮਾਰ ਜੈਂਤੀਪੁਰ ਦੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਅਕਾਲੀ ਆਗੂ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਗੈਂਗਸਟਰ, ਅੱਤਵਾਦੀ ਤੇ ਸਮਾਜ ਵਿਰੋਧੀ ਅਨਸਰ ਆਈਐਸਆਈ ਦੇ ਇਸ਼ਾਰੇ ’ਤੇ ਸੂਬੇ ਦੀ ਬਹੁਤ ਮਿਹਨਤ ਨਾਲ ਕਮਾਈ ਸ਼ਾਂਤੀ ਨੂੰ ਘੱਟ ਗਿਣਤੀ ਭਾਈਚਾਰੇ ਦੇ ਵਪਾਰੀਆਂ ਤੇ ਪ੍ਰਮੁੱਖ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਮਨਦੀਪ ਕੁਮਾਰ ਜੈਂਤੀਪੁਰ ’ਤੇ ਕੀਤਾ ਗਿਆ ਗ੍ਰਨੇਡ ਹਮਲਾ ਇਸ ਸਰਹੱਦੀ ਇਲਾਕੇ ਵਿਚ 11ਵਾਂ ਅਜਿਹਾ ਹਮਲਾ ਹੈ ਪਰ ਆਪ ਸਰਕਾਰ ਦੇ ਨਾਲ-ਨਾਲ ਪੰਜਾਬ ਪੁਲਿਸ ਇਹਨਾਂ ਹਮਲਿਆਂ ਨੂੰ ਟਾਇਰ ਫਟਣ ਤੇ ਰੇਡੀਏਟਰ ਧਮਾਕਿਆਂ ਨਾਲ ਜੋੜ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਦਲੀਲ ਉਦੋਂ ਵੀ ਗਲਤ ਸਾਬਤ ਹੋ ਗਈ ਜਦੋਂ ਸੂਬੇ ਦੇ ਡੀਜੀਪੀ ਨੇ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕੀਤਾਉਨ੍ਹਾਂ ਕਿਹਾ ਕਿ ਜਿਥੇ ਟਾਇਰ ਫਟਿਆ ਹੋਵੇ, ਉਥੇ ਡੀਜੀਪੀ ਨੂੰ ਜਾਣ ਦੀ ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਮਨਦੀਪ ਕੁਮਾਰ ਦੇ ਪਰਿਵਾਰ ਨੇ ਜੱਗੂ ਭਗਵਾਨਪੁਰੀਆ, ਹੈਪੀ ਚੱਠਾ ਤੇ ਹੋਰ ਗੈਂਗਸਟਰਾਂ ਦੇ ਖਿਲਾਫ 10 ਤੋਂ ਜ਼ਿਆਦਾ ਐਫਆਈਆਰ ਦਰਜ ਕਰਵਾਈਆਂ ਹਨ ਤੇ ਪਰਿਵਾਰ ਲਈ ਸੁਰੱਖਿਆ ਮੰਗਣ ਵਾਸਤੇ ਹਾਈ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਹੈ ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ। ਮਜੀਠੀਆ ਨੇ ਕਿਹਾ ਕਿ ਜੇਕਰ ਜੈਂਤੀਪੁਰ ਪਰਿਵਾਰ ਨੂੰ ਕੁਝ ਵੀ ਹੋ ਗਿਆ ਤਾਂ ਇਸ ਲਈ ਮੁੱਖ ਮੰਤਰੀ ਭਗਵਾਨ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਪਰਿਵਾਰ ਨੇ ਮਾਝਾ ਇਲਾਕੇ ਵਿਚ ਹਿੰਦੂਸਿੱਖ ਭਾਈਚਾਰਕ ਸਾਂਝ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਭਮਗ ਨਹੀਂ ਹੋਣ ਦੇਵੇਗਾ।

Related Articles

Leave a Reply

Your email address will not be published. Required fields are marked *

Back to top button