Punjab

IT ਇੰਜੀਨੀਅਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਵੇਂ ਦਿਨ ਫਿਰ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ, 18 ਜੁਲਾਈ : ਹਰਿਆਣਾ ਦੇ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਾਸ਼ ਦੂਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ, ਸ਼ੁੱਕਰਵਾਰ ਦੁਪਹਿਰ ਨੂੰ ਸ਼੍ਰੀ ਹਰਿਮੰਦਰ ਸਾਹਿਬ `ਚ ਆਰਡੀਐਕਸ ਬੰਬ ਧਮਾਕੇ ਕਰਨ ਦੀ ਧਮਕੀ ਮਿਲੀ ਹੈ। ਹਾਲਾਂਕਿ, ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਜਾਂ ਇਸਦੇ ਆਲੇ ਦੁਆਲੇ ਦੇ ਖੇਤਰ ਤੋਂ ਕੋਈ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧ ਵਿੱਚ, ਸ਼ੁਭਮ ਨਾਮ ਦੇ ਇੱਕ ਨੌਜਵਾਨ ਨੂੰ ਫਰੀਦਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਂਚ ਕੀਤੀ ਜਾ ਰਹੀ ਹੈ। ਸ਼ੁਭਮ ਦਾ ਲੈਪਟਾਪ ਅਤੇ ਮੋਬਾਈਲ ਵੀ ਜ਼ਬਤ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਅੱਧਾ ਦਰਜਨ ਦੇ ਕਰੀਬ ਵਿਅਕਤੀ ਸ਼ਾਮਲ ਹੋ ਸਕਦੇ ਹਨ। ਇਸ ਸਮੇਂ, ਪਿਛਲੇ 2 ਦਿਨਾਂ ਤੋਂ, ਜਾਂਚ ਤਾਮਿਲਨਾਡੂ ਵੱਲ ਜਾ ਰਹੀ ਹੈ। ਪੁਲਿਸ ਦੀਆਂ ਤਿੰਨ ਟੀਮਾਂ ਤਾਮਿਲਨਾਡੂ ਵੀ ਪਹੁੰਚੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕੇ ਕਰਨ ਸਬੰਧੀ ਆਈ ਈਮੇਲ ਦੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੁਸ਼ਟੀ ਕੀਤੀ ਹੈ l ਉਹਨਾਂ ਚਿੰਤਾ ਜ਼ਾਹਿਰ ਕਰਦੇ ਕਿਹਾ ਕਿ ਇੱਕ ਵਿਅਕਤੀ ਨੂੰ ਕਾਬੂ ਕਰਨ ਦੇ ਬਾਵਜੂਦ ਵੀ ਧਮਕੀ ਭਰੀ ਈਮੇਲ ਸ਼੍ਰੋਮਣੀ ਕਮੇਟੀ ਨੂੰ ਭੇਜੀ ਗਈ ਹੈ l ਉਨ੍ਹਾਂ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦਿਆਂ ਜਲਦ ਕੇਸ ਨੂੰ ਹੱਲ ਕਰਨ ਲਈ ਵੀ ਕਿਹਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਸੰਗਤਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button