Punjab

Operation Sindoor ਮਗਰੋਂ ਰਈਆ ਵਿਖੇ ਪੈਟਰੋਲ ਪੰਪਾਂ ‘ਤੇ ਤੇਲ ਇਕੱਠਾ ਕਰਨ ਦੀ ਲੱਗੀ ਭੀੜ

ਰਈਆ,7 ਮਈ- ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਕੱਲ੍ਹ ਰਾਤ ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਦਾਖ਼ਲ ਹੋ ਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਫੌਜ ਨੇ ਮਿਜ਼ਾਈਲ ਹਮਲੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਅੱਤਵਾਦੀ ਕੈਂਪਾਂ ਵਿੱਚ ਜੈਸ਼ ਅਤੇ ਹਿਜ਼ਬੁਲ ਵਰਗੇ ਅੱਤਵਾਦੀ ਸੰਗਠਨਾਂ ਦੇ ਹੈੱਡਕੁਆਰਟਰ ਵੀ ਸ਼ਾਮਲ ਹਨ। ਭਾਰਤੀ ਫੌਜ ਨੇ ਇਸ ਬਦਲੇ ਦੀ ਕਾਰਵਾਈ ਨੂੰ Operation Sindoor ਦਾ ਨਾਂ ਦਿੱਤਾ ਹੈ। ਹਾਲਾਂਕਿ ਇਸ ਆਪਰੇਸ਼ਨ ਦਾ ਨਾਂ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ। ਦੱਸ ਦਈਏ ਕਿ ਆਪ੍ਰੇਸ਼ਨ ਸਿੰਦੂਰ ਦਾ ਅਸਰ ਪੰਜਾਬ ਦੇ ਅੰਦਰ ਵੇਖਣ ਨੂੰ ਮਿਲਿਆ ਅੱਜ ਕਸਬਾ ਰਈਆ ਵਿੱਚ ਲੋਕਾਂ ਨੇ ਘਬਰਾਵਟ ਵਿੱਚ ਆ ਕੇ ਪੈਟਰੋਲ ਡੀਜ਼ਲ ਸਟਾਕ ਕਰਨਾ ਸ਼ੁਰੂ ਕਰ ਦਿੱਤਾ। ਪੈਟਰੋਲ ਪੰਪਾਂ ‘ਤੇ ਲੋਕਾਂ ਵੱਲੋਂ ਲੰਬੀਆਂ-ਲੰਬੀਆਂ ਲਾਈਨਾਂ ਲਗਾ ਕੇ ਬੋਤਲਾਂ ਵਿੱਚ ਪੈਟਰੋਲ ਡੀਜ਼ਲ ਇਕੱਠਾ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button