
ਪਟਿਆਲਾ, 6 ਅਗਸਤ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ-2025 ਦੀਆਂ ਮੁੱਢਲੀਆਂ ਪ੍ਰੀਖਿਆਵਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ-2025 ਦੀਆਂ ਮੁੱਢਲੀਆਂ ਪ੍ਰੀਖਿਆਵਾਂ 26 ਅਕਤੂਬਰ -2025 ਨੂੰ ਕਰਵਾਏਗਾ। 3 ਜਨਵਰੀ, 2025 ਨੂੰ ਸਾਬਕਾ ਕਮਿਸ਼ਨ ਦੇ ਚੇਅਰਮੈਨ, ਜਤਿੰਦਰ ਸਿੰਘ ਔਲਖ ਦੇ ਆਖਰੀ ਕੰਮਕਾਜੀ ਦਿਨ ’ਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ 322 ਅਸਾਮੀਆਂ ਲਈ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ-2025 ਲਈ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪੀਐੱਸਸੀ ਐੱਸਸੀਸੀਈ-25 ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ, ਤਹਿਸੀਲਦਾਰ, ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਕਿਰਤ-ਕਮ-ਸੁਲ੍ਹਾ ਅਫ਼ਸਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਆਬਕਾਰੀ ਅਤੇ ਕਰ ਅਧਿਕਾਰੀ ਅਤੇ ਡਿਪਟੀ ਸੁਪਰਡੈਂਟ ਆਫ਼ ਜੇਲ੍ਹਾਂ (ਗ੍ਰੇਡ-II)/ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਵਜੋਂ ਭਰਤੀ ਲਈ ਕਰਵਾਇਆ ਜਾ ਰਿਹਾ ਹੈ।



