
ਬਠਿੰਡਾ, 1 ਦਸੰਬਰ : ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਅਜੇ ਵੀ ਜਾਰੀ ਹੈ। ਸੋਮਵਾਰ ਨੂੰ ਮੁਲਾਜ਼ਮਾਂ ਨੇ ਬਠਿੰਡਾ ਡੀਪੂ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਨਾ ਤਾਂ ਉਨ੍ਹਾਂ ਦੇ ਗ੍ਰਿਫਤਾਰ ਸਾਥੀਆਂ ਨੂੰ ਰਿਹਾ ਕੀਤਾ ਹੈ। ਮੁਲਾਜ਼ਮ ਆਗੂ ਸਰਬਜੀਤ ਸਿੰਘ ਭੁੱਲਰ ਦਾ ਕਹਿਣਾ ਸੀ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਸੰਘਰਸ਼ ਸਮਾਪਤ ਨਹੀਂ ਕਰਨਗੇ।



