Punjab

Punjab Breaking: ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 16 ਅਪ੍ਰੈਲ, 2025: ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ। ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ ਦੀ ਸਿਰਜਣਾ ਕੀਤੀ ਗਈ ਸੀ। ਉਹਨਾਂ ਨੂੰ ਅਕਸਰ ਮੁੱਖ ਸਕੱਤਰ ਵੱਲੋਂ ਲਈਆਂ ਜਾਂਦੀਆਂ ਮੀਟਿੰਗਾਂ ਵਿਚ ਵੇਖਿਆ ਜਾਂਦਾ ਸੀ ਤੇ ਇਹ ਇਕ ਵਾਰ ਸਿਆਸੀ ਮੁੱਦਾ ਵੀ ਬਣ ਗਿਆ ਸੀ।  ਦੱਸਿਆ ਜਾਂਦਾ ਹੈ ਕਿ ਉਹਨਾਂ ਨਿੱਜੀ ਕਾਰਣਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button