Punjab

SYL ਵਿਵਾਦ ‘ਤੇ  ਮਾਨ ਤੇ ਸੈਣੀ ਦੀ ਬੈਠਕ ਰਹੀ ਬੇਨਤੀਜਾ, ਅਧਿਕਾਰੀਆਂ ਦੇ ਹੱਥ ਸੌਂਪੀ ਕਮਾਨ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 27 ਜਨਵਰੀ: SYL (ਸਤਲੁਜਯਮੁਨਾ ਲਿੰਕ ਨਹਿਰ) ਦੇ ਮੁੱਦੇਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਅਹਿਮ ਬੈਠਕ ਖ਼ਤਮ ਹੋ ਗਈ ਹੈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਮੌਜੂਦ ਸਨ। ਦੂਜੇ ਪਾਸੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਕੈਬਨਿਟ ਮੰਤਰੀ ਸ਼ਰੁਤੀ ਚੌਧਰੀ ਨੇ ਸ਼ਿਰਕਤ ਕੀਤੀ। ਇਸ ਉੱਚ ਪੱਧਰੀ ਬੈਠਕ ਵਿੱਚ ਦੋਵਾਂ ਰਾਜਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿੱਥੇ ਪਾਣੀਆਂ ਦੇ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਤੇ ਚਰਚਾ ਕੀਤੀ ਗਈ। ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਪੱਖਾਂ ਵਿਚਾਲੇ ਬੈਠਕ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ, ਪਰ ਪਾਣੀ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ ਕਿਉਂਕਿ ਇਹ ਬਹੁਤ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਉਨ੍ਹਾਂ ਕਿਹਾ, “ਬਜ਼ੁਰਗਾਂ ਦੇ ਉਲਝਾਏ ਇਸ ਮੁੱਦੇ ਨੂੰ ਨਵੀਂ ਪੀੜ੍ਹੀ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲਾਂਕਿ, ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਪਾਣੀ ਦਾ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਨਹਿਰ ਬਣਾਉਣ ਦਾ ਕੋਈ ਮਤਲਬ ਨਹੀਂ ਬਣਦਾ। ਉਨ੍ਹਾਂ ਆਪਣੇ ਅੰਦਾਜ਼ ਵਿੱਚ ਕਿਹਾ, “ਆਖਰ ਇਸ ਨਹਿਰ ਰਾਹੀਂ ਪਾਣੀ ਹੀ ਲੈ ਕੇ ਜਾਣਾ ਹੈ, ਕੋਈ ਜੂਸ ਤਾਂ ਪਾਉਣਾ ਨਹੀਂ ਹੈ। ਸੁਪਰੀਮ ਕੋਰਟ ਦੇ ਕਹਿਣਤੇ ਹੀ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਆਪਸ ਵਿੱਚ ਬੈਠ ਕੇ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮਸਲਾ ਹੁਣ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਤੇ ਹਰਿਆਣਾ ਦੇ ਮੁੱਖ ਮੰਤਰੀ ਜਦੋਂ ਵੀ ਮਿਲਦੇ ਹਾਂ, ਅਸੀਂ ਇਸੇ ਮੁੱਦੇਤੇ ਚਰਚਾ ਕਰਦੇ ਹਾਂ।

ਕੀ ਹੈ SYL ਮੁੱਦਾ?

SYL ਨਹਿਰ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਦੋਵਾਂ ਰਾਜਾਂ (ਪੰਜਾਬ ਅਤੇ ਹਰਿਆਣਾ) ਵਿਚਾਲੇ ਵਿਵਾਦ ਦੀ ਜੜ੍ਹ ਬਣਿਆ ਹੋਇਆ ਹੈ। ਪਿਛਲੇ ਸਾਲ ਮਈ ਵਿੱਚ, ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਦਹਾਕਿਆਂ ਪੁਰਾਣੇ ਇਸ ਵਿਵਾਦ ਦਾ ਸੁਖਾਵਾਂ ਹੱਲ ਕੱਢਣ ਲਈ ਕੇਂਦਰ ਸਰਕਾਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਹਾਲ ਹੀ ਵਿੱਚ ਹੋਈ ਇੱਕ ਸੁਣਵਾਈ ਦੌਰਾਨ, ਸਰਵਉੱਚ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ ਅਪ੍ਰੈਲ ਵਿੱਚ ਤੈਅ ਕੀਤੀ ਸੀ। ਪ੍ਰੋਜੈਕਟ ਦੀ ਰੂਪਰੇਖਾ: SYL ਨਹਿਰ ਦੀ ਕਲਪਨਾ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਦੋਵਾਂ ਰਾਜਾਂ ਵਿਚਾਲੇ ਪ੍ਰਭਾਵਸ਼ਾਲੀ ਢੰਗ ਨਾਲ ਵੰਡਣ ਲਈ ਕੀਤੀ ਗਈ ਸੀ। ਇਸ ਪ੍ਰੋਜੈਕਟ ਵਿੱਚ 214 ਕਿਲੋਮੀਟਰ ਲੰਬੀ ਨਹਿਰ ਬਣਾਉਣ ਦੀ ਯੋਜਨਾ ਹੈ, ਜਿਸ ਵਿੱਚੋਂ:122 ਕਿਲੋਮੀਟਰ ਹਿੱਸਾ ਪੰਜਾਬ ਵਿੱਚ ਬਣਾਇਆ ਜਾਣਾ ਸੀ। ਬਾਕੀ 92 ਕਿਲੋਮੀਟਰ ਹਿੱਸਾ ਹਰਿਆਣਾ ਵਿੱਚ ਬਣਾਇਆ ਜਾਣਾ ਸੀ।

Related Articles

Leave a Reply

Your email address will not be published. Required fields are marked *

Back to top button